ਅਵਤਾਰ ਪਾਸ਼
ਜਨਮ ਅਤੇ ਮੁੱਢਲਾ ਸਮਾਂ
ਪਾਸ਼ ਦਾ ਜ਼ਨਮ ਪਿੰਡ ਤਲਵੰਡੀ ਸਲੇਮ ਜ਼ਿਲਾ ਜਲੰਧਰ ਵਿੱਚ ਹੋਇਆ। ਮੇਜ਼ਰ ਸੋਹਣ ਸਿੰਘ ਸੰਧੂ ਦਾ ਪੁੱਤਰ ਪਾਸ਼ ,ਭਾਰਤ ਦੇ ਆਮ ਲੋਕਾਂ ਦੀ ਗਰੀਬੀ ਤੋਂ ਪ੍ਰਭਾਵਿਤ ਹੋਇਆ ਅਤੇ ਅੱਲੜ ਉਮਰ ਵਿੱਚ ਹੀ ਕ੍ਰਾਂਤੀਕਾਰੀ ਕਵਿਤਾ ਲਿਖਣ ਲੱਗਿਆ । ਉਸਦੀ ਜਵਾਨੀ ਦੇ ਦਿਨਾਂ ਵਿੱਚ ,ਪੰਜ਼ਾਬ ਦੇ ਵਿਦਿਆਰਥੀ,ਕਿਸਾਨ ਅਤੇ ਮਜ਼ਦੂਰ ,ਸਮੇਂ ਦੇ ਪ੍ਰਸ਼ਾਸਨ ਦੇ ਵਿਰੁੱਧ ਨਕਸਲਬਾੜੀ ਅੰਦੋਲਨ ਨਾਂ ਦਾ ਹਥਿਆਰਬੰਦ ਸੰਘਰਸ਼ ਲੜ ਰਹੇ ਸਨ । 1970ਵਿਆਂ ਦਾ ਸਮਾਂ ,ਪੰਜ਼ਾਬ ਦੀ ਰਾਜਨੀਤੀ ਵਿੱਚ ਜੁਝਾਰੂ ਯੁੱਗ ਵਜੋਂ ਵੀ ਜਾਣਿਆ ਜਾਂਦਾ ਹੈ ।
ਬਚਪਨ ਤੋਂ ਹੀ ਪਾਸ਼ ਸੰਵੇਦਨਸ਼ੀਲ ਬੱਚਾ ਸੀ। ਛੇ ਸਾਲ ਦੀ ਉਮਰ ਵਿਚ ਉਸਨੂੰ ਗੁਆਂਢੀ ਪਿੰਡ ਖੀਵਾ ਵਿਖੇ ਪੜ੍ਹਨ ਲਾ ਦਿੱਤਾ। ਜਿਥੋਂ ਪਾਸ਼ ਨੇ 1964 ਵਿਚ ਅੱਠਵੀਂ ਦੀ ਪ੍ਰੀਖਿਆ ਪਾਸ ਕਰ ਲਈ। ਪਾਸ਼ ਨੇ ਆਜ਼ਾਦਾਨਾ ਸੁਭਾਅ ਕਾਰਨ ਨੌਵੀਂ ਕਲਾਸ ਵਿਚ ਦਾਖਲ ਹੋਣ ਦੀ ਥਾਂ ਕਪੂਰਥਲੇ ਖੁੱਲ੍ਹੇ ਤਕਨੀਕੀ ਸਕੂਲ ਵਿਚ ਦਾਖਲਾ ਲੈ ਲਿਆ। ਜਿਸ ਤੋਂ ਇਕ ਵਾਰ ਤਾਂ ਇਹ ਵੀ ਜਾਪਦਾ ਹੈ ਕਿ ਜਿਵੇਂ ਪਾਸ਼ ਰੋਜ਼ਗਾਰ ਪ੍ਰਤੀ ਚੇਤੰਨ ਹੋਵੇ। ਪਰ ਪਾਸ਼ ਨੇ ਡਿਪਲੋਮਾ ਪਾਸ ਨਹੀਂ ਕੀਤਾ ਅਤੇ ਉਸਦੀ ਖੱਬੇ ਪੱਖੀ ਰਾਜਨੀਤਿਕ ਕਾਰਕੁਨਾਂ ਨਾਲ ਮੇਲ-ਜੋਲ ਦੀ ਸ਼ੁਰੂਆਤ ਹੋ ਗਈ। ਤੇ ਜਿਵੇਂ ਪਾਸ਼ ਦੀ ਜ਼ਿੰਦਗੀ ਨੇ ਆਪਣਾ ਰੁਖ਼ ਹੀ ਬਦਲ ਲਿਆ|
ਪਾਸ਼ ਦਾ ਜ਼ਨਮ ਪਿੰਡ ਤਲਵੰਡੀ ਸਲੇਮ ਜ਼ਿਲਾ ਜਲੰਧਰ ਵਿੱਚ ਹੋਇਆ। ਮੇਜ਼ਰ ਸੋਹਣ ਸਿੰਘ ਸੰਧੂ ਦਾ ਪੁੱਤਰ ਪਾਸ਼ ,ਭਾਰਤ ਦੇ ਆਮ ਲੋਕਾਂ ਦੀ ਗਰੀਬੀ ਤੋਂ ਪ੍ਰਭਾਵਿਤ ਹੋਇਆ ਅਤੇ ਅੱਲੜ ਉਮਰ ਵਿੱਚ ਹੀ ਕ੍ਰਾਂਤੀਕਾਰੀ ਕਵਿਤਾ ਲਿਖਣ ਲੱਗਿਆ । ਉਸਦੀ ਜਵਾਨੀ ਦੇ ਦਿਨਾਂ ਵਿੱਚ ,ਪੰਜ਼ਾਬ ਦੇ ਵਿਦਿਆਰਥੀ,ਕਿਸਾਨ ਅਤੇ ਮਜ਼ਦੂਰ ,ਸਮੇਂ ਦੇ ਪ੍ਰਸ਼ਾਸਨ ਦੇ ਵਿਰੁੱਧ ਨਕਸਲਬਾੜੀ ਅੰਦੋਲਨ ਨਾਂ ਦਾ ਹਥਿਆਰਬੰਦ ਸੰਘਰਸ਼ ਲੜ ਰਹੇ ਸਨ । 1970ਵਿਆਂ ਦਾ ਸਮਾਂ ,ਪੰਜ਼ਾਬ ਦੀ ਰਾਜਨੀਤੀ ਵਿੱਚ ਜੁਝਾਰੂ ਯੁੱਗ ਵਜੋਂ ਵੀ ਜਾਣਿਆ ਜਾਂਦਾ ਹੈ ।
ਬਚਪਨ ਤੋਂ ਹੀ ਪਾਸ਼ ਸੰਵੇਦਨਸ਼ੀਲ ਬੱਚਾ ਸੀ। ਛੇ ਸਾਲ ਦੀ ਉਮਰ ਵਿਚ ਉਸਨੂੰ ਗੁਆਂਢੀ ਪਿੰਡ ਖੀਵਾ ਵਿਖੇ ਪੜ੍ਹਨ ਲਾ ਦਿੱਤਾ। ਜਿਥੋਂ ਪਾਸ਼ ਨੇ 1964 ਵਿਚ ਅੱਠਵੀਂ ਦੀ ਪ੍ਰੀਖਿਆ ਪਾਸ ਕਰ ਲਈ। ਪਾਸ਼ ਨੇ ਆਜ਼ਾਦਾਨਾ ਸੁਭਾਅ ਕਾਰਨ ਨੌਵੀਂ ਕਲਾਸ ਵਿਚ ਦਾਖਲ ਹੋਣ ਦੀ ਥਾਂ ਕਪੂਰਥਲੇ ਖੁੱਲ੍ਹੇ ਤਕਨੀਕੀ ਸਕੂਲ ਵਿਚ ਦਾਖਲਾ ਲੈ ਲਿਆ। ਜਿਸ ਤੋਂ ਇਕ ਵਾਰ ਤਾਂ ਇਹ ਵੀ ਜਾਪਦਾ ਹੈ ਕਿ ਜਿਵੇਂ ਪਾਸ਼ ਰੋਜ਼ਗਾਰ ਪ੍ਰਤੀ ਚੇਤੰਨ ਹੋਵੇ। ਪਰ ਪਾਸ਼ ਨੇ ਡਿਪਲੋਮਾ ਪਾਸ ਨਹੀਂ ਕੀਤਾ ਅਤੇ ਉਸਦੀ ਖੱਬੇ ਪੱਖੀ ਰਾਜਨੀਤਿਕ ਕਾਰਕੁਨਾਂ ਨਾਲ ਮੇਲ-ਜੋਲ ਦੀ ਸ਼ੁਰੂਆਤ ਹੋ ਗਈ। ਤੇ ਜਿਵੇਂ ਪਾਸ਼ ਦੀ ਜ਼ਿੰਦਗੀ ਨੇ ਆਪਣਾ ਰੁਖ਼ ਹੀ ਬਦਲ ਲਿਆ|
ਵਿਆਹ
1976 ਵਿਚ ਇਕ ਵਾਰ ਫਿਰ ਪਾਸ਼ ਨੇ ਪੜ੍ਹਾਈ ਸ਼ੁਰੂ ਕਰ ਦਿੱਤੀ। ਉਸਨੇ ਦਸਵੀਂ ਅਤੇ ਗਿਆਨੀ ਦੀ ਪ੍ਰੀਖਿਆ ਪਾਸ ਕਰ ਲਈ। ਈਵਨਿੰਗ ਕਾਲਜ ਜਲੰਧਰ ਤੋਂ ਬੀ.ਏ. ਭਾਗ - ਪਹਿਲਾ ਵੀ ਪਾਸ ਕਰ ਲਈ। 1978 ਵਿਚ ਪਾਸ਼ ਨੇ ਜੇ.ਬੀ.ਟੀ. ਜੰਡਿਆਲੇ ਸ਼ੁਰੂ ਕੀਤੀ ਪਰ ਪਾਸ ਕੀਤੀ ਸੇਖ਼ੂਪੁਰੇ (ਕਪੂਰਥਲਾ) ਤੋਂ।ਪਾਸ਼ ਭਾਵੇ ਆਪਣੀਆਂ ਚਿੱਠੀਆਂ ਚ ਇਕ ਕੁੜੀ ਨਾਲ ਆਪਣੇ ਪਿਆਰ ਦੀ ਗੱਲ ਵੀ ਕਰਦਾ ਹੈ ਪਰ ਜੂਨ 1978 ਨੂੰ ਪਾਸ਼ ਦਾ ਵਿਆਹ ਮਾਪਿਆਂ ਦੀ ਮਰਜ਼ੀ ਅਤੇ ਸਮਾਜਿਕ ਬੰਧਨਾਂ ਅਨੁਸਾਰ ਰਾਜਵਿੰਦਰ ਕੌਰ ਸੰਧੂ ਨਾਂ ਦੀ ਕੁੜੀ ਨਾਲ ਹੋ ਗਿਆ|
ਸਾਹਿਤਕ ਸਰਗਰਮੀਆਂ
ਪਾਸ਼ ਦੀਆਂ ਕਵਿਤਾਵਾਂ ਦੀ ਪਹਿਲੀ ਕਿਤਾਬ ਲੋਹ-ਕਥਾ 1970 ਵਿੱਚ ਛਪੀ ,ਉਸ ਵੇਲੇ ਪਾਸ਼ ਦੀ ਉਮਰ ਅਜੇ 20 ਸਾਲ ਤੋਂ ਵੀ ਘੱਟ ਸੀ । ਉਸਦੀ ਕਵਿਤਾ ਦੇ ਉਕਸਾਊ ਸੁਭਾਅ ਅਤੇ ਹਥਿਆਰਬੰਦ ਲਹਿਰ ਨਾਲ ਹਮਦਰਦੀ ਰੱਖਣ ਕਰਕੇ,ਪਾਸ਼ ਝੂਠੇ ਕਤਲ ਕੇਸ ਵਿੱਚ ਫਸ ਗਿਆ । ਜਿਸ ਕਰਕੇ ਉਸਨੂੰ 2 ਸਾਲ ਜੇਲ ਕੱਟਣੀ ਪਈ । ਬਰੀ ਹੋਣ ਤੋਂ ਬਾਅਦ ,ਉਹ ਪੰਜ਼ਾਬ ਦੀਆਂ ਮਾਓਵਾਦੀ ਜੱਥੇਬੰਦੀਆਂ ਵਿੱਚ ਸਰਗਰਮ ਹੋ ਗਿਆ । ਇਸ ਤੋਂ ਬਾਅਦ ਉਸ ਨੇ ਸਿਆੜ ਨਾਮੀ ਪਰਚੇ ਦੀ ਸੰਪਾਦਨਾ ਕੀਤੀ । ਪਾਸ਼ ਦੀ ਪ੍ਰਗਤੀਵਾਦੀ ਕਵਿਤਾ ਵਿਦਿਆਰਥੀਆਂ ,ਕਮਿਊਨਿਸਟਾਂ ਅਤੇ ਖੱਬੇ-ਪੱਖੀ ਬੁੱਧੀਜੀਵੀਆਂ ਵਿੱਚ ਬਹੁਤ ਪ੍ਰਸਿੱਧ ਹੋਈ । ਪਾਸ਼ ਆਧੁਨਿਕ ਪੰਜਾਬੀ ਕਾਵਿ ਦਾ ਸਮਰੱਥਾਵਾਨ, ਚਿੰਤਨਸ਼ੀਲ ਤੇ ਮਕਬੂਲ ਕਵੀ ਹੋਇਆ ਹੈ। ਪਾਸ਼ ਦੀ ਵਿਲੱਖਣ ਕਾਵਿਕ ਪ੍ਰਤਿਭਾ ਕਰਕੇ ਉਸਦੀਆਂ ਕਵਿਤਾਵਾਂ ਨਿੱਤ ਨਵੇਂ ਅਰਥ ਸਿਰਜਦੀਆਂ, ਨਵੀਆਂ ਅੰਤਰ-ਦ੍ਰਿਸ਼ਟੀਆਂ ਪ੍ਰਦਾਨ ਕਰਦੀਆਂ ਹੋਈਆਂ ਦੇਸ਼/ਕਾਲ ਤੋਂ ਪਾਰ ਜਾਣ ਦੀ ਸਮਰੱਥਾ ਰੱਖਦੀਆਂ ਹਨ। ਪਾਸ਼ ਜ਼ਿੰਦਗੀ ਦੀਆਂ ਤਲਖ਼ ਹਕੀਕਤਾਂ ਨਾਲ ਖਹਿ ਕੇ ਲੰਘਦਾ ਰਿਹਾ, ਹਾਲਤਾਂ ਨਾਲ ਜੂਝਦਾ ਰਿਹਾ, ਸਮੇਂ ਨਾਲ ਲੜਦਾ ਰਿਹਾ, ਝੱਖੜਾਂ-ਹਨੇਰੀਆਂ ਵਿਚ ਵੀ ਚੌਰਾਹੇ ਦੀਵਾ ਬਾਲਣ ਦਾ ਹੌਸਲਾ ਰੱਖਦਾ ਰਿਹਾ। ਇਹੀ ਸਾਰਾ ਜੀਵਨ ਅਨੁਭਵ/ਦ੍ਰਿਸ਼ਟੀ ਉਸਦੀ ਕਵਿਤਾ ’ਚ ਢਲਦੀ ਰਹੀ, ਜਿਸ ਕਰਕੇ ਉਸਦੀ ਕਵਿਤਾ ਵਿਲੱਖਣ, ਮੌਲਿਕ ਤੇ ਸੱਜਰਾ ਮੁਹਾਂਦਰਾ ਰੱਖਦੀ ਹੈ। ਡਾ. ਰਾਜਿੰਦਰ ਪਾਲ ਸਿੰਘ ਬਰਾੜ ਅਨੁਸਾਰ, “ਪਾਸ਼ ਨਾਬਰੀ ਤੇ ਬਰਾਬਰੀ ਦਾ ਸ਼ਾਇਰ ਸੀ ਜਿਸ ਨੂੰ ਮਾਨਵੀ ਸ਼ਾਨ ਵਾਲੀ ਜ਼ਿੰਦਗੀ ਜਿਉਣ ਦੀ ਤੀਰਬ ਲੋਚਾ ਸੀ।”
ਉਪਨਾਮ ‘ਪਾਸ਼’
1967 ਵਿਚ ਪਾਸ਼ ਬਾਰਡਰ ਸਕਿਓਰਿਟੀ ਫੋਰਸ ਵਿਚ ਹੋ ਗਿਆ ਪਰ ਤਿੰਨ ਮਹੀਨਿਆਂ ’ਚ ਹੀ ਇਹ ਨੌਕਰੀ ਛੱਡ ਆਇਆ। ਜਲੰਧਰ ਛਾਉਣੀ ਵਿਖੇ ਜੈਨ ਹਾਈ ਸਕੂਲ ਤੋਂ ਨੌਂਵੀਂ ਜਮਾਤ ਪਾਸ ਕੀਤੀ। ਇਥੇ ਪਾਸ਼ ਦਾ ਇਕ ‘ਪ੍ਰਵੇਸ਼’ ਨਾਮ ਦੀ ਅਧਿਆਪਕਾ ਨਾਲ ਆਦਰਸ਼ਕ ਮੋਹ ਹੋ ਗਿਆ ਤੇ ਉਸ ਨੇ ਆਪਣਾ ਉਪਨਾਮ ‘ਪਾਸ਼’ ਵੀ ਇਸੇ ਅਧਿਆਪਕਾ ਦੇ ਨਾਮ ਦੇ ਪਹਿਲੇ ਤੇ ਆਖ਼ਰੀ ਅੱਖਰ ਨੂੰ ਜੋੜ ਕੇ ਬਣਾਇਆ। ਪਾਸ਼ ਸ਼ਬਦ ਫਾਰਸੀ ਭਾਸ਼ਾ ਦਾ ਹੈ ਅਤੇ ਇਸਦੇ ਅਰਥ ‘ਛਿੜਕਣ ਵਾਲੇ’ ਜਾਂ ‘ਫੈਲਾਉਣ ਵਾਲੇ’ ਹਨ। ਡਾ. ਤੇਜਵੰਤ ਸਿੰਘ ਗਿੱਲ ਅਨੁਸਾਰ,“ਸ਼ੋਲੋਖੋਵ ਦੇ ਉਪਨਿਆਸ ‘ਤੇ ਡਾਨ ਵਹਿੰਦਾ ਰਿਹਾ’ ਦੇ ਨਾਇਕ ਪਾਸ਼ਾ ਨਾਲ ਲੋਹੜੇ ਦਾ ਲਗਾਵ ਅਨੁਭਵ ਕਰਕੇ ਉਸਨੇ ਆਪਣਾ ਨਾਮ ਅਵਤਾਰ ਸਿੰਘ ਸੰਧੂ ਤਾਂ ਬਿਲਕੁਲ ਅਲੋਪ ਹੀ ਕਰ ਲਿਆ ਸੀ।”
ਨਕਸਲਬਾੜੀ
1968 ਵਿਚ ਨਕਸਲਬਾੜੀ ਲਹਿਰ ਪੰਜਾਬ ਵਿਚ ਜ਼ੋਰ ਫੜਨ ਲੱਗੀ। ਇਸ ਸਮੇਂ ਪਾਸ਼ ਦੀ ਉਮਰ 18 ਸਾਲ ਸੀ ਅਤੇ ਉਸਦਾ ਨਾਂ ਇਸ ਲਹਿਰ ਨਾਲ ਜੁੜ ਗਿਆ ਜਾਂ ਇਉਂ ਵੀ ਕਿਹਾ ਜਾ ਸਕਦਾ ਹੈ ਕਿ ਪਾਸ਼ ਨਕਸਲਬਾੜੀ ਲਹਿਰ ਵਿਚ ਸ਼ਾਮਿਲ ਹੋ ਗਿਆ। ਨਕਸਲਬਾੜੀ ਲਹਿਰ ਨਾਲ ਜੁੜਨ ਦਾ ਭਾਵ ਸੀ ਮਾਰਕਸਵਾਦ ਨਾਲ ਸਹਿਮਤ ਹੋਣਾ ਜਾਂ ਮਾਰਕਸਵਾਦ ਤੋਂ ਪ੍ਰਭਾਵਿਤ ਹੋਣਾ। ਉਸ ਵੇਲੇ ਰੂਸ ਅਤੇ ਚੀਨ ਦਾ ਸਮਾਜਵਾਦੀ ਇਨਕਲਾਬ ਦੁਨੀਆਂ ਨੂੰ ਪ੍ਰੇਰਿਤ ਅਤੇ ਪ੍ਰਭਾਵਿਤ ਕਰ ਰਿਹਾ ਸੀ। ਇਸੇ ਲਈ ਪਾਸ਼ ਮਾਰਕਸਵਾਦੀ ਵਿਚਾਰਧਾਰਾ ਦਾ ਚਿੰਤਨ/ਮੰਥਨ ਕਰਦਾ ਹੋਇਆ ਇਸਨੂੰ ਆਪਦੀ ਕਵਿਤਾ ਦਾ ਧੁਰਾ ਬਣਾਉਂਦਾ ਹੈ।ਉਸਦੇ ਤੱਤੇ ਖੂਨ ’ਚੋਂ ਉਬਲਦੀ ਕਵਿਤਾ ਪੈਦਾ ਹੋਈ ਜੋ ਕਵਿਤਾ ਆਪਣੇ ਸੀਨੇ ਅੰਦਰ ਕ੍ਰਾਂਤੀ ਦੀ ਤੜਪ/ਤਾਂਘ, ਸਮਾਜਿਕ ਬਰਾਬਰੀ ਦੀ ਇੱਛੁਕ ਅਤੇ ਲੋਟੂ ਸਮਾਜ ਦਾ ਤੀਬਰ ਵਿਰੋਧ ਕਰਦੀ। ਸਾਹਿਤਕ ਗਤੀਵਿਧੀਆਂ ਦੇ ਨਾਲ-ਨਾਲ ਪਾਸ਼ ਰਾਜਸੀ ਗਤੀਵਿਧੀਆਂ ਵਿਚ ਵੀ ਸਰਗਰਮ ਹੋ ਗਿਆ ਸੀ। ਭਾਵੇਂ ਪਾਸ਼ ਦੀ ਕਿਸੇ ਡਾਇਰੀ, ਚਿੱਠੀ, ਮੁਲਾਕਾਤ ’ਚੋਂ ਉਸਦੇ ਹਥਿਆਰਬੰਦ ਹੋਣ ਦੀ ਪੁਸ਼ਟੀ ਨਹੀਂ ਹੁੰਦੀ, ਡਾ. ਤੇਜਵੰਤ ਸਿੰਘ ਗਿੱਲ ਅਨੁਸਾਰ “ਨਕੋਦਰ ਵਿੱਚ ਇਕ ਭੱਠਾ ਮਾਲਕ ਮੱਲ੍ਹਾ ਦੇ ਕਤਲ ਉਪਰੰਤ 10 ਮਈ, 1970 ਨੂੰ ਪਾਸ਼ ਨੂੰ ਗਰਿਫ਼ਤਾਰ ਕਰ ਲਿਆ ਗਿਆ” ਤੇ ਅਗਲੇ ਸਾਲ ਸਤੰਬਰ ਵਿਚ ਉਸਦੀ ਰਿਹਾਈ ਸੰਭਵ ਹੋ ਸਕੀ। ਇਸ ਤੋਂ ਬਾਅਦ ਉਹ ਨਕਸਲਬਾੜੀ ਲਹਿਰ ਨਾਲ ਜੁੜੀਆਂ ਸਾਹਿਤਕ ਅਤੇ ਰਾਜਸੀ ਗਤੀਵਿਧੀਆਂ ਵਿਚ ਸਰਗਰਮ ਰਿਹਾ। 1970 ਵਿਚ ਛਪਿਆ ਪਾਸ਼ ਦਾ ਪਹਿਲਾ ਕਾਵਿ-ਸੰਗ੍ਰਹਿ ਲੋਹ-ਕਥਾ' ਨਿਰਸੰਦੇਹ ਉਸਦੀਆਂ ਨਕਸਲਬਾੜੀ ਲਹਿਰ ਨਾਲ ਜੁੜੀਆਂ ਗਤੀਵਿਧੀਆਂ ਦਾ ਹੀ ਸਾਹਿਤਕ ਸਿੱਟਾ ਕਿਹਾ ਜਾ ਸਕਦਾ ਹੈ।
ਸਮਾਂ ਸਾਹਿਤਕ
ਪਾਸ਼ ਦੀ ਜ਼ਿੰਦਗੀ ਦਾ 1972 ਤੋਂ 1975 ਤੱਕ ਦਾ ਸਮਾਂ ਸਾਹਿਤਕ/ਰਾਜਸੀ ਗਤੀਵਿਧੀਆਂ ਨਾਲ ਭਰਿਆ ਹੋਇਆ ਸੀ। 1972 ਵਿਚ ਪਾਸ਼ ਨੇ ਸਿਆੜ ਨਾਂ ਦਾ ਪਰਚਾ ਕੱਢਣਾ ਸ਼ੁਰੂ ਕੀਤਾ। ਇਸੇ ਵੇਲੇ ਉਸਨੂੰ ਮੋਗਾ-ਕਾਂਡ ਵਿਚ ਗਰਿਫ਼ਤਾਰ ਕਰ ਲਿਆ ਗਿਆ। 1973 ਵਿਚ ‘ਸਿਆੜ’ ਪਰਚਾ ਬੰਦ ਹੋ ਗਿਆ ਅਤੇ 1974 ਵਿਚ ਪਾਸ਼ ਦੀ ਦੂਜੀ ਕਾਵਿ-ਪੁਸਤਕ ‘ਉਡਦੇ ਬਾਜਾਂ ਮਗਰ’ ਛਪੀ। ਮਈ 1974 ਵਿਚ ਹੋਈ ਰੇਲਵੇ ਹੜਤਾਲ ਦੌਰਾਨ ਪਾਸ਼ ਦੀ ਗਰਿਫ਼ਤਾਰੀ ਹੋਈ। ਰਿਹਾਅ ਹੋ ਕੇ ‘ਹੇਮ ਜਯੋਤੀ’ ਦੀ ਸੰਪਾਦਕੀ ਕੀਤੀ। ਕੁਝ ਸਮਾਂ ਦੇਸ-ਪ੍ਰਦੇਸ (ਲੰਡਨ) ਦਾ ਪੱਤਰ-ਪ੍ਰੇਰਕ ਰਿਹਾ ਅਤੇ ਇਸੇ ਸਮੇਂ ਪਾਸ਼ ਨੇ ਮਿਲਖਾ ਸਿੰਘ ਐਥਲੀਟ ਦੀ ‘ਸਵੈ-ਜੀਵਨੀ’ ‘ਫਲਾਇੰਗ ਸਿੱਖ’ ਲਿਖ ਕੇ ਦਿੱਤੀ।
ਲਿਖਤ ਪਰਚਾ ‘ਹਾਕ’
ਇਨ੍ਹੀਂ ਦਿਨੀਂ ਸਤੰਬਰ 1978 ਨੂੰ ਪਾਸ਼ ਦਾ ਤੀਜਾ ਤੇ ਆਖ਼ਰੀ ਕਾਵਿ-ਸੰਗ੍ਰਹਿ ‘ਸਾਡੇ ਸਮਿਆਂ ਵਿਚ’ ਛਪਦਾ ਹੈ। ਗ੍ਰਹਿਸਥੀ ਜੀਵਨ ਦੀ ਗੱਡੀ ਨੂੰ ਤੋਰਨ ਲਈ ਪਾਸ਼ ਨੇ 1979 ਵਿਚ ਗੁਆਂਢੀ ਪਿੰਡ ਉੱਗੀ ਵਿਖੇ ਗੁਰੂ ਨਾਨਕ ਨੈਸ਼ਨਲ ਮਾਡਲ ਸਕੂਲ ਖੋਲ੍ਹ ਲਿਆ ਅਤੇ ਇਸੇ ਸਾਲ ਉਸਨੇ ਹੱਥ ਲਿਖਤ ਪਰਚਾ ‘ਹਾਕ’ ਕੱਢਣਾ ਸ਼ੁਰੂ ਕੀਤਾ। ਪਰ ਪਾਸ਼ ਪੰਜਾਬ ਦੇ ਵਿਗੜ ਰਹੇ ਮਾਹੌਲ ਅਤੇ ਪ੍ਰਤੀਕੂਲ ਸਥਿਤੀਆਂ ਕਾਰਨ ਨਾ ਸਕੂਲ ਹੀ ਚਲਾ ਸਕਿਆ ਅਤੇ ਨਾ ‘ਹਾਕ’ ਪਰਚੇ ਨੂੰ ਲਗਾਤਾਰ ਕੱਢ ਸਕਿਆ।
ਨਕਸਲਬਾੜੀ ਲਹਿਰ ਦੇ ਪੰਜਾਬ ਵਿਚੋਂ ਬਿਖਰਨ ਅਤੇ ਵਿਚਾਰਧਾਰਕ ਵਖਰੇਵਿਆਂ/ਵਿਰੋਧਾਂ ਵਾਲੀ ਲਹਿਰ (ਖਾਲਿਸਤਾਨੀ ਲਹਿਰ) ਦੇ ਪੰਜਾਬ ਵਿਚ ਜ਼ੋਰ ਫੜ੍ਹਨ ਨੇ ਪਾਸ਼ ਦੀਆਂ ਮੁਸ਼ਕਿਲਾਂ ’ਚ ਵਾਧਾ ਕਰ ਦਿੱਤਾ। ਇਸੇ ਵੇਲੇ 19 ਜਨਵਰੀ 1982 ਨੂੰ ਪਾਸ਼ ਦੇ ਘਰ ਧੀ ਵਿੰਕਲ ਦਾ ਜਨਮ ਹੋਇਆ, ਜਿਸ ਨੇ ਪਾਸ਼ ਦੀਆਂ ਜਿੰਮੇਵਾਰੀਆਂ ਨੂੰ ਵਧਾ ਦਿੱਤਾ। ਅਜਿਹੇ ਮਾਹੌਲ ਵਿਚ ਪਾਸ਼ ਆਪਣੇ ਆਪ ਨੂੰ ਅਸੁਰੱਖਿਅਤ ਸਮਝਦਾ ਸੀ। ਪਰ ਫਿਰ ਵੀ ਉਸਨੇ ਜ਼ਿੰਦਗੀ ਦਾ ਸਾਹਮਣਾ ਕੀਤਾ ਜਿਸ ਦਾ ਵਰਣਨ ਉਸਦੀ ਡਾਇਰੀ ਵਿਚ ਕਈ ਥਾਈਂ ਆਉਂਦਾ ਹੈ।ਉਹ ਦੋਸਤੀਆਂ ਨਿਭਾਉਂਦਾ, ਜ਼ਿੰਦਗੀ ਦੀਆਂ ਧੁਪਾਂ-ਛਾਵਾਂ ਹੰਢਾਉਂਦਾ, ਤਿਉਹਾਰ ਮਨਾਉਂਦਾ, ਚਿੰਤਨ ਕਰਦਾ, ਵਰਜਿਸ਼ ਕਰਦਾ, ਘਰ ਦੇ ਫਿਕਰਾਂ ’ਚ ਰੁੱਝਿਆ ਉਮਰ ਦੇ ਹਰ ਪਲ ਨਾਲ ਖਹਿ ਕੇ ਲੰਘਦਾ ਰਿਹਾ। ਅਸਲ ਵਿੱਚ ਪਾਸ਼ ਭਰਪੂਰ ਜ਼ਿੰਦਗੀ ਜਿਉਣ ਦਾ ਚਾਹਵਾਨ ਸੀ। ਉਸਦੇ ਹਰ ਸਾਲ ਦਾ ਹਿਸਾਬ, ਉਸ ਪ੍ਰਤੀ ਵਿਸ਼ਲੇਸ਼ਣੀ ਦ੍ਰਿਸ਼ਟੀ, ਭਵਿੱਖ ਨੂੰ ਹੋਰ ਮਾਨਣ ਦੀ ਇੱਛਾ, ਪਾਸ਼ ਦੇ ਆਮ ਮਨੁੱਖ ਨਾਲੋਂ ਵਿਸ਼ੇਸ਼ ਤੇ ਵਿਲੱਖਣ ਹੋਣ ਦਾ ਪ੍ਰਮਾਣ ਹੈ।
ਸਨਮਾਨ
1985 ਵਿੱਚ ਪੰਜਾਬੀ ਸਾਹਿਤ ਅਕਾਦਮੀ ਨੇ ਪਾਸ਼ ਨੂੰ 1 ਸਾਲ ਦੀ ਫੈੱਲੋਸ਼ਿੱਪ ਦਿੱਤੀ । ਪਾਸ਼ ਨੇ ਬਾਹਰਲੇ ਦੇਸ਼ਾਂ ਦੀਆਂ ਕਾਫੀ ਫੇਰੀਆਂ ਲਾਈਆਂ,1986 ਵਿੱਚ ਉਹ ਅਮਰੀਕਾ ਦੀ ਫੇਰੀ ਸੀ । ਇੱਥੋਂ ਉਸ ਨੇ ਐਂਟੀ47ਫਰੰਟ ਨਾਮੀ ਪਰਚਾ ਕੱਢਿਆ ।
ਮੌਤ
ਇਸ ਪਰਚੇ ਵਿੱਚ ਉਸ ਨੇ 1980ਵਿਆਂ ਦੀ ਸਿੱਖ ਕੱਟੜਪੰਥੀਆਂ ਦੀ ,ਅਲੱਗ ਸਿੱਖ ਰਾਸ਼ਟਰ ਖਾਲਿਸਤਾਨ ਦੀ ਮੰਗ ਦਾ ਵਿਰੋਧ ਕੀਤਾ । ਜਿਸ ਕਾਰਨ 23ਮਾਰਚ1988 ਨੂੰ ਅੱਤਵਾਦੀਆਂ ਨੇ ਉਸ ਦੇ ਖੇਤ ਵਿੱਚ ਕਤਲ ਕਰ ਦਿੱਤਾ । ਇਤਫ਼ਾਕ ਨਾਲ 23ਮਾਰਚ1988 ਹੀ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਨ ਵੀ ਹੈ । ਇੰਨਾ ਦੇਸ਼ ਭਗਤਾਂ ਨੂੰ ਅੰਗਰੇਜਾਂ ਨੇ ,ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵੇਲੇ ਫਾਂਸੀ ਦੀ ਸਜ਼ਾ ਦੇ ਦਿੱਤੀ ਸੀ ।
ਸਾਹਿਤਿਕ ਸਫ਼ਰ
ਲੋਹ ਕਥਾ (1970),
ਉਡੱਦੇ ਬਾਜ਼ਾਂ ਮਗਰ (1973),
ਸਾਡੇ ਸਮਿਆਂ ਵਿੱਚ (1978), ਅਤੇ
ਖਿਲਰੇ ਹੋਏ ਵਰਕੇ (1989)
ਅਵਤਾਰ ਪਾਸ਼ ਵੱਲੋਂ ਲਿਖਿਆ ਸਾਹਿਤ ਪੜ੍ਹਨ ਲਈ ਕਲਿੱਕ ਕਰੋ
0 comments: