ਸੰਤ ਰਾਮ ਉਦਾਸੀ

ਸੰਤ ਰਾਮ ਉਦਾਸੀ
ਜਨਮ:     20 ਅਪਰੈਲ 1939
ਪਿੰਡ ਰਾਏਸਰ ਜਿਲ੍ਹਾ ਬਰਨਾਲਾ
ਮੌਤ:     11 ਜਨਵਰੀ 1971
ਬਰਨਾਲਾ
ਕਾਰਜ_ਖੇਤਰ:     ਕਵਿਤਾ
ਰਾਸ਼ਟਰੀਅਤਾ:     ਭਾਰਤੀ
ਭਾਸ਼ਾ:     ਪੰਜਾਬੀ
ਕਾਲ:     1939-71
ਵਿਸ਼ਾ:     ਦੱਬੇ ਕੁਚਲੇ ਲੋਕਾਂ ਬਾਰੇ
ਸਾਹਿਤਕ ਲਹਿਰ:     ਨਕਸਲਬਾੜੀ

ਸੰਤ ਰਾਮ ਉਦਾਸੀ (20 ਅਪ੍ਰੈਲ 1939-11 ਜਨਵਰੀ 1971)ਦਾ ਜਨਮ ਪਿੰਡ ਰਾਏਸਰ ਜਿਲ੍ਹਾ ਬਰਨਾਲਾ ਵਿਖੇ ਹੋਇਆ। ਉਦਾਸੀ ਜਿਸ ਘਰ ਜਨਮ ਲਿਆ ਸੀ ਉਨ੍ਹੀਂ ਦਿਨੀਂ, ਇਸਦੀ ਸਮਾਜਿਕ, ਆਰਿਥਿਕ ਅਤੇ ਮਾਨਸਿਕ ਲੁਟ ਸਿੱਖਰਾਂ ਤੇ ਸੀ[੧]। ਚੂਹੜਿਆ ਨੂੰ ਦੁਹਰੀ ਗੁਲਾਮੀ ਦਾ ਜੀਵਨ ਭੋਗਣਾ ਪੈਂਦਾ ਸੀ, ਜਿਥੇ ਇਨ੍ਹਾਂ ਦੀ ਆਰਥਿਕ ਲੁੱਟ ਹੁੰਦੀ ਸੀ। ਸੰਤ ਰਾਮ ਉਦਾਸੀ ਨੇ ਨੀਵੀ ਜਾਤ ਵਿੱਚ ਜਨਮ ਲਿਆ। ਨੀਵੀ ਜਾਤ ਉਚੀ ਜਾਤ ਦੇ ਭਾਂਡਿਆ ਨੂੰ ਹੱਥ ਨਹੀ ਲਾ ਸਕਦੀ ਸੀ। ਕਿਉਂਕਿ ਭਿੱਟ ਚੜ ਜਾਣ ਦਾ ਡਰ ਬਣਿਆ ਰਹਿੰਦਾ ਸੀ। ਦੂਜਿਆ ਦਸੱਤਕਾਰ ਜਾਤਾਂ, ਨਾਈ, ਛੀਂਬੇ, ਝਿਊਰ, ਤਰਖਾਣ ਆਦਿ ਆਪਣੇ ਕਿੱਤੇ ਕਰਕੇ ਰੋਜ਼ੀ ਕਮਾਉਣ ਲਈ ਆਜ਼ਾਦ ਜੱਦਕਿ ਗੈਰ ਹੁਨਰੀ ਜਾਤ ਲਈ ਜਿੰਮੀਂਦਾਰਾਂ ਦੇ ਖੇਤਤਾਂ ਵਿੱਚ ਪਸ਼ੂਆਂ ਵਾਂਗ ਕੰਮ ਕਰਨਾ ਉਹਨਾ ਦਾ ਗੋਹਾ ਕੂੜਾ ਕਰਨ ਆਦਿ ਕੰਮ ਇੰਨ੍ਹਾਂ ਦੇ ਹਿੱਸੇ ਹੀ ਆਉਂਦਾ ਸੀ। ਭਾਵੇਂ ਚਮਿਆਰ ਜਾਤ ਨੀਵੀਂ ਜਾਤ ਵਰਗੀ ਜਲਾਲਤ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਚਮੜੇ ਦਾ ਕੰਮ ਕਰਦੇ ਹੋਣ ਕਰਕੇ ਕੱਚਾ ਮਾਲ ਮੁਫਤ ਮਿਲਣ ਕਾਰਨ ਆਰਥਿਕ ਤੌਰ ਆਪਣੇ ਵਿਕਾਸ ਵਲ ਤੇਜ ਗਤੀ ਨਾਲ ਵਧੀ ਹੈ। ਉਦਾਸੀ ਜੀ ਪੰਜਾਬੀ ਸਾਹਿਤ ਦੇ ਜੁਝਾਰੂ ਕ੍ਰਾਂਤੀਕਾਰੀ ਕਵੀ ਦੇ ਤੌਰ ਤੇ ਜਾਣੇ ਜਾਂਦੇ ਹਨ| ਆਪ ਜੀ ਦਾ ਕਾਵਿ ਸੰਗ੍ਰਹਿ ਪੰਜਾਬੀ ਸਾਹਿਤ ਵਿਚ ਇਕ ਕ੍ਰਾਂਤੀਕਾਰੀ ਹਸਤਾਖ਼ਰ ਹੈ| ਉਦਾਸੀ ਜੀ ਦੀਆਂ ਰਚਨਾਵਾਂ ਡੂੰਗੀ ਸੋਚ ਤੇ ਚੇਤਨਾ ਜਗਾਉਂਣ ਵਾਲੀਆਂ ਹਨ|

ਪੜ੍ਹਨਾ ਤੇ ਲਿਖਣਾ

ਸੰਤ ਰਾਮ ਉਦਾਸੀ ਨੇ ਘੋਰ ਗਰੀਬੀ ਵਿੱਚ ਪੜ੍ਹਾਈ ਜਾਰੀ ਰੱਖੀ। ਹੋਰ ਉਸ ਸਮੇਂ ਚੁੂਹੜਿਆ ਦੇ ਮੁੰਡਿਆਂ ਲਈ ਸਿਰਫ਼ ਸੀਰੀ ਰਲਣ ਤੋਂ ਸਿਵਾਂ ਹੋਰ ਸੋਚਿਆ ਵੀ ਨਹੀ ਜਾਂਦਾ ਸੀ। ਇਹ ਜਾਤ, ਅੱਜ ਵੀ ਜਿੰਮੀਦਾਰਾਂ ਨਾ ਸੀਰ ਕਰਦੀ ਹੇ। ਜਿੰਮੀਦਾਰਾਂ ਦੇ ਦਿਹਾੜੀ ਜਾਣ ਸਮੇਂ ਭਾਂਡੇ ਵੀ ਘਰੋਂ ਲਿਜਾਣੇ ਪੈਂਦੇ ਹਨ। ਇਹ ਜਾਤੀ, ਵਰਣ ਵੰਡ ਤੋਂ ਹੀ ਘੋਰ ਅਨਿਆਂ ਦਾ ਸ਼ਿਕਾਰ ਰਹੀ ਹੇ। ਕਿਉਂਕਿ ਆਰੀਆ ਦੇ ਆਉਣ ਤੋਂ ਪਹਿਲਾਂ ਇਹ ਲੋਕ ਦਰਾਵਿੜ ਸਨ। ਆਰੀਆ ਨੇ ਇਹਨਾਂ ਨੰ{ ਗੁਲਾਮ ਬਣਾ ਕੇ ਅਸੁਰ, ਦੈਂਤ, ਚੂੜੇ ਆਦਿ ਕਰਾਰ ਦੇ ਦਿੱਤੇ। ਇਸ ਜਾਤ ਦੇ ਆਤਮ ਸਨਮਾਨ ਹਾਸਲ ਕਰਨ ਦਾ ਲੰਬਾ ਸੰਘਰਸ਼ ਹੈ। ਸਿੱਖ ਕਾਲ ਵਿੱਚ ਇਹ ਜਾਤ ਮੁੜ ਆਪਣੀਆਂ ਕਰਤਾਰੀ ਸ਼ਕਤੀਆਂ ਉਜਾਗਰ ਕਰਕੇ, ਸਿੱਖ ਸੰਘਰਸ਼ ਨਾਲ ਜੁੜੀ। ਗੁਰੂ ਤੇਗ ਬਹਾਦਰ ਦਾ ਸ਼ੀਸ਼ ਦਿੱਲੀ ਤੋਂ ਲਿਆਉਣ ਦਾ ਮਾਣ ਇਸੇ ਜਾਤੀ ਦੇ ਭਾਈ ਜੈਤਾ ਉਰਫ਼ ਜੀਵਨ ੰਿਸੰਘ ਨੂੰ ਹਾਸਲ ਹੈ। ਸਿੱਖ ਸੰਘਰਸ਼ ਵਿੱਚ ਵੀ ਇਸ ਜਾਤ ਦੀਆਂ ਅਥਾਹ ਕੁਰਬਾਨੀਆਂ ਹਨ।
ਨਕਸਲ ਲਹਿਰ ਦਾ ਅਸਰ

ਇਹਨਾਂ ਸਮਾਜਿਕ, ਆਰਥਿਕ ਪ੍ਰਸਥਿਤੀਆਂ ਦੇ ਗੁੰਝਲਦਾਰ ਅਲਚਿਆ ਪਲਚਿਆ ਰਾਹੀ ਹੀ ਸੰਤ ਰਾਮ ਉਦਾਸ ਦਾ ਅਨੁਭਵ ਪ੍ਰਵਾਨ ਚੜ੍ਹਿਆ ਹੈ। ਉਸਨੂੰ ਅੱਖ਼ਾ ਖੋਲਣ ਤੋਂ ਲੈ ਕੇ ਅੰਤਲੀ ਘੜੀ ਤੱਕ ਇਹ ਜਾਤੀ ਕੋਹੜ ਦਾ ਵਿਤਕਰਾ ਹੰਢਾਉਣ ਪਿਆ। ਜਾਤੀ ਫਿਰਕੇ ਨੇ ਉਦਾਸੀ ਦੇ ਮਨ ਤੇ ਡੂੰਘਾ ਪ੍ਰਭਾਵ ਪਾਇਆ। ਸੰਤ ਰਾਮ ਉਦਾਸੀ ਨਾਮੀ ਇਕ ਹਰੀਜਨ ਨਾਮਧਾਰੀ ਨੇ ਗਵਰਨਮੈਂਟ ਸਕੂਲਤਾ ਤੋਂ ਪ੍ਰਭਾਵਿਤ ਹੋ ਆਪਣੇ ਹੁਣ ਦੇ ਪਿੰਡ ਸੰਤ ਨਗਰ ਆ ਕੇ ਨਾਮਧਾਰੀ ਨਾਲ ਡਰਾਮਾਂ ਖੇਡਣ ਦਾ ਸ਼ੋਂਕ ਦੱਸਿਆ। 1965 ਦੇ ਦੌਰ ਤੋਂ ਬਾਅਦ ਸੰਤ ਰਾਮ ਉਦਾਸੀ ਨੇ ਆਪਣੀ ਸਮਾਜਕ, ਰਾਜਸੀ ਸੋਝ ਰਾਹੀ ਇਹ ਅਨੁਭਵ ਕਰ ਲਿਆ ਸੀ ਕਿ ਭਾਰਤ ਅੰਦਰ ਕੰਮ ਕਰ ਰਹੀਆਂ ਅਖੋਤੀ ਕਮਿਊਨਿਸਟ ਪਾਰਟੀਆਂ ਸਮਾਜਿਕ ਤਬਦੀਲੀ ਦੀ ਜਾਮਨੀ ਨਹੀ ਭਰ ਸਕਦੀਆਂ। ਆਪਣੇ ਲੋਕਾਂ ਦੀ ਮੁਕਤੀ ਦੇ ਸੁਪਨੇ ਵੇਖਣ ਦਾ ਚਾਹਵਾਨ, ਸੰਤ ਰਾਮ ਉਦਾਸੀ ਨਕਸਲ ਬਾੜੀ ਲੋਕ ਯੁੱਧ ਦਾ ਇਕ ਦ੍ਰਿੜ ਸਿਪਾਹੀ ਸੀ। ਸੰਤ ਰਾਮ ਉਦਾਸੀ ਦਾ ਜੀਵਨ ਇੰਨੇ ਵਿਸ਼ਾਲ ਕੈਨਵਸ ਵਿਚ ਫੈਲਿਆ ਹੋਇਆ ਹੈ ਲੋਕ ਮੁਕਤੀ ਦੇ ਜੁਝਾਰੂ ਸਿਪਾਹੀ ਨੂੰ ਜਿੱਥੇ ਹਕੂਕਤ ਨੇ ਸਰੀਰਕ ਤੌਰ ਤੇ ਆਪਣੇ ਜੁਲਮਾਂ ਦਾ ਸਿਕਾਰ ਬਣਾਇਆ। ਉਥੇ ਉਸਨੂੰ ਹੋਰ ਮਾਨਸਿਕ ਤਸੀਹੇ ਵੀ ਦਿੱਤੇ ਗਏ। ਦਲਿੱਤ ਪਰਿਵਾਰ ਦੇ ਹੋਣ ਕਾਰਨ ਉਦਾਸੀ ਕੋਲ ਰੋਜੀ ਦਾ ਵਸੀਲਾ ਵੀ ਸਿਰਫ਼ ਸਕੂਲ ਮਲਾਜ਼ਮਤ ਹੀ ਸੀ। ਜਿਸ ਰਾਹੀਂ ਉਹ ਟੱਬਰ ਦਾ ਪੇਂਟ ਪਾਲਦਾ ਸੀ। ਉਹ ਉੱਚ ਕੋਟੀ ਦਾ ਕਵੀ, ਸਿਪਾਹੀ ਤੇ ਜਿੰਮੇਵਾਰ ਇਨਸਾਨ ਸੀ।
ਮੌਤ

ਸੰਤ ਰਾਮ ਉਦਾਸੀ ਦੀ ਗ੍ਰਿਫਤਾਰੀ 11-1-71 ਨੂੰ ਹੁੰਦੀ ਹੈ। ਉਸਨੂੰ ਬਹਾਦਰ ਸਿੰਘ ਵਾਲਾ ਦੀ ਪੁਲੀਸ ਦੇ ਸਪੈਸ਼ਲ ਸਟਾਫ ਨੇ ਗ੍ਰਿਫਤਾਰ ਕਰ ਲਿਆ। ਉਦਾਸੀ ਭਾਵੇਂ ਪਾਸ ਸ਼ਹੀਦ ਹੋ ਕੇ ਧਰੂ ਤਾਰੇ ਵਾਂਗ ਤਾ ਨਹੀ ਚਮਕ ਸਕਿਆ ਪਰ ਸਮੇ ਦਾ ਸੱਚ ਉਸ ਕੋਲ ਸੀ। ਪਰ ਜਦ ਇਸ ਵਕਤ ਦੀ ਗਰਦ ਗੁਬਾਰ ਬੈਠਕੇ ਇਤਿਹਾਸ ਨਿਭਰੇਗਾ ਤਾਂ ਉਦਾਸੀ ਦਾ ਸਹੀ ਮੁਲਾਕਣ ਹੋ ਸਕੇਗਾ। ਕਿਉਂਕਿ ਇਨਕਲਾਬੀ ਲਹਿਰ ਨੂੰ ਵਿਕਸਤ ਕਰਨ ਦਾ ਸੁਆਲ ਅੱਜੀ ਵੀ ਪਹਾੜ ਵਾਂਗ ਮੂੰਹ ਅੱਡੀ ਖੜ੍ਹਾ ਹੈ।
ਕੁਝ ਰਚਨਾਵਾਂ

੧ ਵਸੀਅਤ - ਸੰਤ ਰਾਮ ਉਦਾਸੀ।[੨]

ਮੇਰੀ ਮੌਤ ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ। ਮੇਰੇ ਲਹੂ ਦਾ ਕੇਸਰ ਰੇਤੇ ਚ ਨਾ ਰਲਾਇਓ।

ਮੇਰੀ ਵੀ ਜਿੰਦਗੀ ਕੀ? ਬਸ ਬੂਰ ਸਰਕੜੇ ਦਾ ਆਹਾਂ ਦਾ ਸੇਕ ਕਾਫ਼ੀ, ਤੀਲੀ ਬੇਸ਼ਕ ਨਾ ਲਾਇਓ।

ਹੋਣਾ ਨਹੀਂ ਮੈ ਚਾਹੁੰਦਾ ਸੜ ਕੇ ਸਵਾਹ ਇਕੇਰਾਂ, ਜਦ ਜਦ ਢਲੇਗਾ ਸੂਰਜ ਕਣ ਕਣ ਮੇਰਾ ਜਲਾਇਓ।

ਵਲਗਣ ਚ ਕੈਦ ਹੋਣਾ ਸਾਡੇ ਨਹੀਂ ਮੁਆਫ਼ਕ, ਯਾਰਾਂ ਦੇ ਵਾਂਗ ਅਰਥੀ ਸੜਕਾਂ ਤੇ ਹੀ ਜਲਾਇਓ।

ਜੀਵਨ ਤੋਂ ਮੌਤ ਤਾਈਂ ਆਉਂਦੇ ਬੜੇ ਚੁਰਾਹੇ ਜਿਸ ਦਾ ਹੈ ਪੰਧ ਬਿਖੜਾ ਓਸੇ ਹੀ ਰਾਹ ਲਿਜਾਇਓ।

ਮੇਰੀ ਮੌਤ ਤੇ ਨਾ ਰੋਇਓ, ਮੇਰੀ ਸੋਚ ਨੂੰ ਬਚਾਇਓ। ਮੇਰੇ ਲਹੂ ਦਾ ਕੇਸਰ ਰੇਤੇ ਚ ਨਾ ਰਲਾਇਓ।


੨ ਅਧੂਰੀ ਸਵੈ ਗਾਥਾ।

੩ ਓ ਲੈ ਆ ਤੰਗਲ਼ੀ।

੪ ਚਿੱਠੀਆ ਵੰਡਣ ਵਾਲਿਆ।

੫ ਵਰ ਕਿ ਸਰਾਪ।

੬ ਦਿੱਲੀਏ ਦਿਆਲਾ ਦੇਖ਼।[੩]

੭ ਕਾਲਿਆ ਕਾਵਾਂ ਵੇ।

੮ ਹੁਣ ਤੁਹਾਡੀ ਯਾਦ ਵਿੱਚ।

੯ .ਇੱਕ ਸ਼ਰਧਾਂਜਲੀ - ਇੱਕ ਲਲਕਾਰ।

੧੦ ਮਾਵਾਂ ਠੰਡੀਆਂ ਛਾਵਾਂ।

੧੧ ਚਿੱਤ ਨਾ ਡੁਲਾਈਂ ਬਾਬਲਾ।

੧੨ ਹੋਕਾ।

੧੩ ਹਨ੍ਹੇਰੀਆਂ ਦੇ ਨਾਮ।

੧੪ ਪੱਕਾ ਘਰ ਟੋਲੀਂ ਬਾਬਲਾ।

੧੫ ਅੰਮੜੀ ਨੂੰ ਤਰਲਾ।

੧੬ ਕੈਦੀ ਦੀ ਪਤਨੀ ਦਾ ਗੀਤ।
ਆਖ਼ਰੀ ਸਮਾਂ

ਹਜ਼ੂਰ ਸਾਹਿਬ ਵਿਖੇ ਹੋਏ ਕਵੀ ਦਰਬਾਰ ਤੋਂ ਵਾਪਿਸ ਆਉਂਦੇ ਹੋਏ 06 ਨਵੰਬਰ 1986 ਨੂੰ ਰਸਤੇ ਵਿਚ ਰੇਲਗੱਡੀ ਵਿਚ ਹੀ ਉਨ੍ਹਾਂ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਨੂੰ ਇਸ ਬਾਰੇ ਜਾਣਕਾਰੀ 3 ਦਿਨ ਬਾਅਦ ਮਿਲੀ। ਉਦਾਸੀ ਜੀ ਭਾਵੇਂ ਜਿਸਮਾਨੀ ਤੌਰ ਤੇ ਜੱਗ ਤੋਂ ਰੂਖ਼ਸਤ ਹੋ ਗਏ ਨੇ ਪਰ ਆਪਣੀਆ ਲਿਖ਼ਤਾਂ ਰਾਹੀ ਅੱਜ ਵੀਂ ਜਿੰਦਾ ਹਨ ਅਤੇ ਚੇਤਨਾ ਪੈਦਾ ਕਰ ਰਹੇ ਹਨ|