ਸ਼ਾਹ ਹੁਸੈਨ

ਸ਼ਾਹ ਹੁਸੈਨ
ਸ਼ਾਹ ਹੁਸੈਨ ( (1538–1599) ਪੰਜਾਬੀ ਸੂਫ਼ੀ ਕਵੀ ਅਤੇ ਸੰਤ ਸਨ । ਉਨ੍ਹਾਂ ਦੇ ਪਿਤਾ ਜੀ ਸ਼ੇਖ ਉਸਮਾਨ ਢੱਡੇ ਜੁਲਾਹੇ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਲਾਹੌਰ (ਪਾਕਿਸਤਾਨ) ਵਿੱਚ ਹੋਇਆ। ਉਹ ਅਕਬਰ ਅਤੇ ਜਹਾਂਗੀਰ ਦੇ ਸਮਕਾਲੀ ਸਨ ਅਤੇ ਉਨ੍ਹਾਂ ਦੇ ਗੁਰੂ ਅਰਜਨ ਦੇਵ ਜੀ ਅਤੇ ਛੱਜੂ ਭਗਤ ਨਾਲ ਗੂੜ੍ਹੇ ਸੰਬੰਧ ਸਨ। ਉਨ੍ਹਾਂ ਨੂੰ ਪੰਜਾਬੀ ਵਿੱਚ ਕਾਫ਼ੀ ਦਾ ਮੋਢੀ ਵੀ ਮੰਨਿਆਂ ਜਾਂਦਾ ਹੈ। ਉਨ੍ਹਾਂ ਦੀਆਂ ਕਾਵਿ ਜੁਗਤਾਂ (ਬਿੰਬ ,ਪ੍ਰਤੀਕ ਅਤੇ ਅਲੰਕਾਰ ਆਦਿ) ਉਸ ਸਮੇਂ ਦੀ ਚਰਖੇ ਅਤੇ ਖੱਡੀ ਦੇ ਆਲੇ ਦੁਆਲੇ ਘੁੰਮਦੀ ਆਰਥਿਕਤਾ ਨਾਲ ਜੁੜੇ ਹੋਏ ਹਨ।

ਸ਼ਾਹ ਹੁਸੈਨ ਨੇ ਪੰਜਾਬੀ ਸੂਫ਼ੀ ਕਵਿਤਾ ਨੂੰ ਇਸਲਾਮੀ ਪ੍ਰਭਾਵ ਤੋਂ ਪੂਰੀ ਤਰ੍ਹਾਂ ਮੁਕਤ ਕਰਵਾ ਕੇ ਪੰਜਾਬੀ ਲੋਕ ਜੀਵਨ ਨਾਲ ਇੱਕ ਸੁਰ ਕਰ ਦਿੱਤਾ। ਉਸ ਦੀ ਕਵਿਤਾ ਵਿੱਚ ਪੰਜਾਬ ਦੀ ਧਰਤੀ, ਇੱਥੋਂ ਦੀ ਪ੍ਰਕ੍ਰਿਤੀ ਤੇ ਸੱਭਿਆਚਾਰ ਪੂਰੀ ਤਰ੍ਹਾਂ ਉਜਾਗਰ ਹੋਇਆ ਵਿਖਾਈ ਦਿੰਦਾ ਹੈ।[੧]